29.6 C
Patiāla
Thursday, March 23, 2023

ਗਰਮੀ ਤੋਂ ਰਾਹਤ ਮਿਲਣ ਦੇ ਆਸਾਰ

Must read


ਨਵੀਂ ਦਿੱਲੀ, 1 ਮਈ

ਮੌਸਮ ਮਾਹਿਰਾਂ ਨੇ ਭਲਕੇ ਦਿੱਲੀ ਵਿੱਚ ਅੰਸ਼ਕ ਬੱਦਲਵਾਈ ਦੀ ਪੇਸ਼ੀਨਗੋਈ ਕੀਤੀ ਹੈ। ਇਥੇ ਹਨੇਰੀ ਚੱਲਣ  ਤੇ ਗਰਜ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ, ਜਿਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ’ਤੇ ਮੰਗਲਵਾਰ ਤੋਂ ਮੌਸਮ ਵਿੱਚ ਬਦਲਾਅ ਆ ਸਕਦਾ ਹੈ ਜਦਕਿ ਬੁੱਧਵਾਰ ਤੇ ਵੀਰਵਾਰ ਨੂੰ ਰਾਜਧਾਨੀ ਦੇ ਕਈ ਇਲਾਕਿਆਂ ’ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਤੋਂ ਬਾਅਦ ਗਰਮੀ ਤੋਂ ਰਾਹਤ ਵੀ ਮਿਲ ਸਕਦੀ ਹੈ। ਇਸ ਕਾਰਨ ਦਿੱਲੀ ਤੇ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਆਸ ਹੈ।





News Source link

- Advertisement -

More articles

- Advertisement -

Latest article