ਜਗਮੋਹਨ ਸਿੰਘ
ਰੂਪਨਗਰ, 2 ਮਈ
ਰੂਪਨਗਰ ਪੁਲੀਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀਆਂ ਕਰਨ ਸਬੰਧੀ ਕਵੀ ਕੁਮਾਰ ਵਿਸ਼ਵਾਸ ਵਿਰੁੱਧ ਦਰਜ ਕੀਤੇ ਗਏ ਕੇਸ ਵਿੱਚ ਨਾਮਜ਼ਦ ਦਿੱਲੀ ਦੀ ਕਾਂਗਰਸੀ ਆਗੂ ਅਲਕਾ ਲਾਂਬਾ ਵੀ ਪੰਜਾਬ ਤੇ ਹਰਿਆਣਾ ਕੋਰਟ ਪੁੱਜ ਗਈ ਹੈ। ਅਲਕਾ ਲਾਂਬਾ ਨੇ ਪੰਜਾਬੀ ਟ੍ਰਿਬਿਊਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ 5 ਮਈ ਨੂੰ ਕੇਸ ਦੀ ਸੁਣਵਾਈ ਲਈ ਚੰਡੀਗੜ੍ਹ ਹਾਈਕੋਰਟ ਪੁੱਜ ਰਹੇ ਹਨ। ਦੱਸਣਯੋਗ ਹੈ ਕਿ ਰੂਪਨਗਰ ਪੁਲੀਸ ਨੇ 12 ਅਪਰੈਲ ਨੂੰ ਇੱਥੋਂ ਦੇ ਥਾਣਾ ਸਦਰ ਵਿੱਚ ਕਵੀ ਕੁਮਾਰ ਵਿਸ਼ਵਾਸ ਵਿਰੁੱਧ ਕੇਸ ਦਰਜ ਕਰਕੇ ਜਾਂਚ ਦੌਰਾਨ ਕਾਂਗਰਸੀ ਆਗੂ ਨੂੰ ਵੀ ਕੇਸ ਵਿੱਚ ਸ਼ਾਮਿਲ ਕਰ ਲਿਆ ਸੀ ਤੇ ਦੋਵਾਂ ਨੂੰ ਥਾਣਾ ਸਦਰ ਰੂਪਨਗਰ ਵਿਚ 26 ਅਪਰੈਲ ਨੂੰ ਸਿਟ ਅੱਗੇ ਪੇਸ਼ ਹੋਣ ਲਈ ਸੰਮਨ ਭੇਜੇ ਸਨ।