ਪੈਰਿਸ, 4 ਮਈ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਸੰਖੇਪ ਦੌਰੇ ’ਤੇ ਬੁੱਧਵਾਰ ਨੂੰ ਪੈਰਿਸ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਦੌਰੇ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌ ਨੂੰ ਮਿਲਣਗੇ ਅਤੇ ਭਾਰਤ ਦੇ ਸਭ ਤੋਂ ਮਜ਼ਬੂਤ ਭਾਈਵਾਲ ਨਾਲ ਦੁਵੱਲੇ ਅਤੇ ਸਾਂਝੇ ਹਿੱਤਾਂ ਦੇ ਮੁੱਦਿਆਂ ’ਤੇ ਚਰਚਾ ਕਰਨਗੇ। ਦੋਨੋਂ ਨੇਤਾਵਾਂ ਵੱਲੋਂ ਰੂਸ-ਯੂਕਰੇਨ ਸੰਕਟ ਬਾਰੇ ਚਰਚਾ ਕਰਨ ਦੀ ਸੰਭਾਵਨਾ ਵੀ ਹੈ।