ਨਵੀਂ ਦਿੱਲੀ, 6 ਮਈ
ਓਲੰਪਿਕ ਕੌਂਸਲ ਆਫ ਏਸ਼ੀਆ ਦੇ ਕਾਰਜਕਾਰੀ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਸਤੰਬਰ ਵਿੱਚ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਇਸ ਸਾਲ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਨੂੰ 2023 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਖੇਡਾਂ 10-25 ਸਤੰਬਰ ਤੱਕ ਹੋਣੀਆਂ ਸਨ। ਖੇਡਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਸ਼ੁੱਕਰਵਾਰ ਨੂੰ ਤਾਸ਼ਕੰਦ ਵਿੱਚ ਓਸੀਏ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ।