13.5 C
Patiāla
Tuesday, December 6, 2022

ਬੀਐੱਸਐੱਫ ਨੇ ਪਾਕਿਸਤਾਨੀ ਡਰੋਨ ’ਤੇ ਗੋਲੀਆਂ ਚਲਾਈਆਂ : The Tribune India

Must read


ਜੰਮੂ, 7 ਮਈ

ਬੀਐੱਸਐੱਫ ਨੇ ਅੱਜ ਇੱਥੇ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਹਰਕਤ ਦੇਖਣ ਮਗਰੋਂ ਇਸ ’ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਇਹ ਡਰੋਨ ਪਾਕਿਸਤਾਨ ਵਾਲੇ ਪਾਸੇ ਪਰਤ ਗਿਆ। ਉਨ੍ਹਾਂ ਕਿਹਾ ਕਿ ਹਾਲਾਂਕਿ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਡਰੋਨ ਰਾਹੀਂ ਕੋਈ ਵਸਤੂ ਤਾਂ ਨਹੀਂ ਸੁੱਟੀ ਗਈ। ਬੀਐੱਸਐੱਫ ਦੇ ਜੰਮੂ ਫਰੰਟੀਅਰ ਦੇ ਡੀਆਈਜੀ ਐੱਸਪੀ ਸੰਧੂ ਨੇ ਕਿਹਾ ਕਿ ਸ਼ਾਮ 7.25 ਵਜੇ ਅਰਨੀਆ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵੱਲ ਨੂੰ ਇੱਕ ਡਰੋਨ ਆਉਂਦਾ ਦਿਖਾਈ ਦਿੱਤਾ, ਪਰ ਬੀਐੱਸਐੱਫ ਦੇ ਜਵਾਨਾਂ ਨੇ ਇਸ ’ਤੇ ਗੋਲੀਆਂ ਚਲਾਈਆਂ, ਜਿਸ ਮਗਰੋਂ ਇਹ ਤੁਰੰਤ ਵਾਪਸ ਪਰਤ ਗਿਆ। -ਪੀਟੀਆਈ

News Source link

- Advertisement -

More articles

- Advertisement -

Latest article