18.2 C
Patiāla
Monday, March 27, 2023

ਬਰਨਾਲਾ: ਮੀਤ ਹੇਅਰ ਦੇ ਘਰ ਅੱਗੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਪੁਲੀਸ ਦੀ ਸਖ਼ਤੀ: ਕਈ ਬੇਹੋਸ਼ ਤੇ ਕਈਆਂ ਦੇ ਕੱਪੜੇ ਪਾਟੇ

Must read


ਲਖਵੀਰ ਸਿੰਘ ਚੀਮਾ

ਟੱਲੇਵਾਲ(ਬਰਨਾਲਾ), 8 ਮਈ

ਬਰਨਾਲਾ ਸ਼ਹਿਰ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਨਾਲ ਪੁਲੀਸ ਦੀ ਜ਼ਬਰਦਸਤ ਧੱਕਾ-ਮੁੱਕੀ ਹੋਈ। ਇਸ ਕਾਰਨ ਅਧਿਆਪਕ ਬੇਹੋਸ਼ ਹੋਏ ਤੇ ਉਨ੍ਹਾਂ ਦੇ ਕੱਪੜੇ ਵੀ ਪਾਟ ਗਏ। ਪੁਲੀਸ ਨੇ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲੀਸ ਦੇ ਨਾਲ ਪੀਟੀਆਈ ਅਧਿਆਪਕਾਂ ਦੀ ਹੋਈ ਧੱਕਾ-ਮੁੱਕੀ ਵਿੱਚ ਕਈ ਪੀਟੀਆਈ ਅਧਿਆਪਕ ਸੜਕ ਉੱਤੇ ਬੇਹੋਸ਼ ਹੋ ਗਿਆ। ਉਥੇ ਹੀ ਸਿੱਖਿਆ ਮੰਤਰੀ ਦੇ ਘਰ ਦੇ ਆਸਪਾਸ ਵੱਡੀ ਗਿਣਤੀ ਵਿੱਚ ਪੁਲੀਸ ਨੂੰ ਤਾਇਨਾਤ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਅਧਿਆਪਕਾਂ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੀ ਸਰਕਾਰ ਕਹਿਣ ਵਾਲੀ ਪਿਛਲੀਆਂ ਸਰਕਾਰਾਂ ਤੋਂ ਵੀ ਜ਼ਿਆਦਾ ਧੱਕਾ ਕਰ ਰਹੀ ਹੈ। ਸ਼ਹੀਦ ਭਗਤ ਸਿੰਘ ਦਾ ਨਾਮ ਲੈ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਸੀਆ ਤੰਤਰ ਦੇ ਜ਼ਰੀਏ ਬਸੰਤੀ ਰੰਗ ਦੀਆਂ ਪੱਗਾਂ ਤੇ ਚੁੰਨੀਆਂ ਉਤਾਰ ਕੇ ਸੁੱਟ ਦਿੱਤੀਆਂ ਹਨ। 

News Source link

- Advertisement -

More articles

- Advertisement -

Latest article