ਨਵੀਂ ਦਿੱਲੀ, 7 ਮਈ
ਸੀਬੀਆਈ 40 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਪੰਜਾਬ ’ਚ ਤਿੰਨ ਥਾਵਾਂ ‘ਤੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇ ਮਾਰੇ। ਸੂਤਰਾਂ ਮੁਤਾਬਕ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਦਰਜ ਕੇਸ ਦੇ ਸਬੰਧ ਵਿੱਚ ਜ਼ਿਲ੍ਹਾ ਮਾਲੇਰ ਕੋਟਲਾ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਥੇ ਉਨ੍ਹਾਂ ਦਾ ਜੱਦੀ ਘਰ ਹੈ। ਇਹ ਮਾਮਲਾ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ।