ਚੰਡੀਗੜ੍ਹ, 9 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ‘ਆਪ’ਦੀ ਮੰਗ ਨੂੰ ਅਣਗੌਲਿਆ ਕਰਦਿਆਂ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਨੂੰ ਕਰੋਨਾ ਵਾਰੀਅਰਜ਼ ਨਹੀਂ ਐਲਾਨਿਆ। ਇਸ ਡਰਾਈਵਰ ਨੇ ਕਰੋਨਾ ਸਮੇਂ ਮਹਾਰਾਸ਼ਟਰ ਵਿਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਮੁੱਖ ਮੰਤਰੀ ਨੇ ਅੱਜ ਟਵੀਟ ਕਰ ਕੇ ਦੱਸਿਆ ਕਿ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇ।