ਨਵੀਂ ਦਿੱਲੀ, 11 ਮਈ
ਭਾਜਪਾ ਦੇ ਨੇਤਾ ਤੇਜਿੰਦਰਪਾਲ ਸਿੰਘ ਬੱਗਾ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦੇ ਰਹਿਣਗੇ ਭਾਵੇ ਉਨ੍ਹਾਂ ਖ਼ਿਲਾਫ਼ 1000 ਕੇਸ ਦਰਜ ਕਰ ਲਏ ਜਾਣ। ਬੱਗਾ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਉਨ੍ਹਾਂ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਕਿਉਂਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਵਾਲ ਕੀਤਾ ਸੀ। ਹਾਲ ਹੀ ਵਿੱਚ ਬੱਗਾ ਦੀ ਗ੍ਰਿਫ਼ਤਾਰੀ ਕਾਰਨ ਸਿਆਸੀ ਤੂਫਾਨ ਪੈਦਾ ਹੋ ਗਿਆ ਸੀ। ਪੰਜਾਬ ਪੁਲੀਸ ਵੱਲੋਂ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਬੱਗਾ ਨੂੰ ਹਰਿਆਣਾ ਪੁਲੀਸ ਨੇ ਰੋਕ ਲਿਆ ਸੀ ਤੇ ਮਗਰੋਂ ਦਿੱਲੀ ਪੁਲੀਸ ਦੇ ਹਵਾਲੇ ਕਰ ਦਿੱਤਾ ਸੀ। ਇਸ ਤਰ੍ਹਾਂ ਪੰਜਾਬ ਪੁਲੀਸ ਦੇ ਹੱਥ ਖਾਲੀ ਰਹਿ ਗਏ ਸਨ।