ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਮਈ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਸੜਕੀ ਹਾਦਸਿਆਂ ’ਚ ਮੌਤ ਦਰ ਘਟਾਉਣ ਲਈ ਪੰਜਾਬ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਉਨ੍ਹਾਂ ਸੜਕ ਸੁਰੱਖਿਆ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਬਾਰੇ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਪਲੇਠੀ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਪ੍ਰਾਜੈਕਟ ਦਾ ਖਰੜਾ ਤਿਆਰ ਕਰਵਾਉਣ। ਸ੍ਰੀ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਮੁੱਢਲੇ ਪੜਾਅ ’ਤੇ ਘਟਾਉਣ ਲਈ ਸਖ਼ਤ ਕਦਮ ਚੁੱਕੇ ਜਾਣ।