38.3 C
Patiāla
Thursday, June 8, 2023

ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਸਮ ਗ੍ਰੰਥ ਦਾ ਪ੍ਰਕਾਸ ਕਰਨ ’ਤੇ ਨਿਹੰਗ ਜਥੇਬੰਦੀ ਦੇ ਪ੍ਰਬੰਧਕਾਂ ਤੇ ਪਿੰਡ ਵਾਸੀਆਂ ਵਿਚਾਲੇ ਵਿਵਾਦ

Must read


ਬੇਅੰਤ ਸਿੰਘ ਸੰਧੂ

ਪੱਟੀ, 12 ਮਈ

ਅੰਮ੍ਰਿਤਸਰ ਵਿੱਚ ਹੋਈ ਸਿੱਖ ਏਕਤਾ ਪੰਥਕ ਕਾਨਫ਼ੰਰਸ ਤੋਂ ਇੱਕ ਦਿਨ ਬਾਅਦ ਪੱਟੀ ਇਲਾਕੇ ਦੇ ਪਿੰਡ ਸਭਰਾ ਵਿੱਚ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਸਮ ਗ੍ਰੰਥ ਦਾ ਪ੍ਰਕਾਸ਼ ਕਰ ਕੇ ਭੋਗ ਪਾਉਣ ਦਾ ਵਿਰੋਧ ਕਰਦਿਆਂ ਦਲ ਪੰਥ ਸੁਰਸਿੰਘੀਏ ਬਾਬਾ ਅਵਤਾਰ ਸਿੰਘ ਦੀ ਅਗਵਾਈ ਵਾਲੇ ਗੁਰਦੁਆਰਾ ਪ੍ਰਬੰਧਕਾਂ ਤੇ ਪਿੰਡ ਦੇ ਲੋਕਾਂ ਵਿਚਾਲੇ ਗੁਰੂ ਮਰਿਆਦਾ ਸਬੰਧੀ ਵਿਵਾਦ ਪੈਦਾ ਹੋ ਗਿਆ, ਜਿਸ ਕਾਰਨ ਪਿੰਡ ਸਭਰਾ ਦੇ ਵਸਨੀਕਾਂ ਨੇ ਸਰਦਾਰਾ ਸਿੰਘ ਤੇ ਹਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਪੁਲੀਸ ਚੌਕੀ ਸਭਰਾ ਅੱਗੇ ਰੋਸ ਧਰਨਾ ਦਿੱਤਾ ਜੋ ਦੇਰ ਰਾਤ ਤੱਕ ਜਾਰੀ ਸੀ। ਧਰਨਕਾਰੀਆਂ ਨੇ ਕਿਹਾ ਕਿ ਇਸ ਮੁੱਦੇ ਦੇ ਪੱਕੇ ਹੱਲ ਲਈ ਇਹ ਧਰਨਾ ਜਾਰੀ ਰਹੇਗਾ। 

News Source link

- Advertisement -

More articles

- Advertisement -

Latest article