16.5 C
Patiāla
Saturday, January 28, 2023

ਪਾਕਿਸਤਾਨੀ ਪ੍ਰਧਾਨ ਮੰਤਰੀ ਵੱਲੋਂ ਲੰਡਨ ’ਚ ਵੱਡੇ ਭਰਾ ਨਵਾਜ਼ ਸ਼ਰੀਫ ਨਾਲ ਮੁਲਾਕਾਤ

Must read


ਇਸਲਾਮਾਬਾਦ, 12 ਮਈ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਆਪਣੇ ਵੱਡੇ ਭਰਾ ਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਲੰਡਨ ਵਿੱਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਹਿਮ ਸਿਆਸੀ, ਆਰਥਿਕ ਅਤੇ ਪ੍ਰਸ਼ਾਸਨਿਕ ਮੁੱਦਿਆਂ ਤੋਂ ਜਾਣੂ ਕਰਵਾਇਆ ਜਿਨ੍ਹਾਂ ਦਾ ਸਾਹਮਣਾ ਨਕਦੀ ਦੇ ਸੰਕਟ ਨਾਲ ਜੂਝ ਰਹੇ ਦੇਸ਼ ਨੂੰ ਕਰਨਾ ਪੈ ਰਿਹਾ ਹੈ।

ਸ਼ਾਹਬਾਜ਼ ਆਪਣੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸੀਨੀਅਰ ਮੈਂਬਰਾਂ ਨਾਲ ਬੁੱਧਵਾਰ ਨੂੰ ਇਕ ਨਿੱਜੀ ਯਾਤਰਾ ’ਤੇ ਲੰਡਨ ਪਹੁੰਚੇ। ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਬੁੱਧਵਾਰ ਨੂੰ ਇਕ ਬਿਆਨ ਵਿੱਚ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਮਹੀਨੇ ਸੱਤਾ ਵਿੱਚ ਆਉਣ ਦੇ ਬਾਅਦ ਤੋਂ ਸਰਕਾਰ ਵੱਲੋਂ ਉਠਾਏ ਗਏ ਕਦਮਾਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ ਗੀ ਅਤੇ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਤੇ ਮਹਿੰਗਾਈ ਤੋਂ ਬਚਾਉਣ ਦੇ ਤਰੀਕਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। -ਪੀਟੀਆਈ





News Source link

- Advertisement -

More articles

- Advertisement -

Latest article