ਮੁੰਬਈ, 13 ਮਈ
ਇਥੇ ਆਈਪੀਐਲ ਮੈਚ ਵਿਚ ਪੰਜਾਬ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 54 ਦੌੜਾਂ ਨਾਲ ਹਰਾ ਦਿੱਤਾ ਹੈ। ਪੰਜਾਬ ਕਿੰਗਜ਼ ਨੇ ਬੰਗਲੌਰ ਸਾਹਮਣੇ ਜਿੱਤ ਲਈ 210 ਦੌੜਾਂ ਦਾ ਟੀਚਾ ਰੱਖਿਆ ਸੀ ਪਰ ਬੰਗਲੌਰ ਦੀ ਟੀਮ ਨਿਰਧਾਰਤ 20 ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ਨਾਲ 155 ਦੌੜਾਂ ਹੀ ਬਣਾ ਸਕੀ। ਇਸ ਤੋਂ ਪਹਿਲਾਂ ਪੰਜਾਬ ਦੀ ਟੀਮ ਟਾਸ ਹਾਰ ਗਈ ਜਿਸ ਕਾਰਨ ਪੰਜਾਬ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਗਿਆ। ਪੰਜਾਬ ਨੇ 20 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ਨਾਲ 209 ਦੌੜਾਂ ਬਣਾਈਆਂ।