ਨਵੀਂ ਦਿੱਲੀ, 14 ਮਈ
ਭਾਰਤ ਨੇ ਵਧਦੀਆਂ ਘਰੇਲੂ ਕੀਮਤਾਂ ਨੂੰ ਕਾਬੂ ਕਰਨ ਲਈ ਕਣਕ ਦੀ ਬਰਾਮਦ(ਨਿਰਯਾਤ) ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ 13 ਮਈ ਦੇ ਨੋਟੀਫਿਕੇਸ਼ਨ ਵਿੱਚ ਕਿਹਾ, ‘ਇਸ ਨੋਟੀਫਿਕੇਸ਼ਨ ਦੀ ਮਿਤੀ ਜਾਂ ਇਸ ਤੋਂ ਪਹਿਲਾਂ ਜਿਸ ਖੇਪ ਲਈ ਦਿੱਤੀ ਇਜਾਜ਼ਤ ਗਈ ਹੈ ਉਸ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।’