ਖੇਤਰੀ ਪ੍ਰਤੀਨਿਧ
ਬਰਨਾਲਾ, 13 ਮਈ
ਬੀਕੇਯੂ (ਏਕਤਾ) ਉਗਰਾਹਾਂ ਵੱਲੋਂ ਸੂਬਾਈ ਮੀਟਿੰਗ ਕਰ ਕੇ ਧਰਤੀ ਹੇਠਲੇ ਪਾਣੀ ਦੇ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਚੀਮਾ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਵਿੱਚ ਬਰਨਾਲਾ ਸਮੇਤ 18 ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਪੜਾਅ ਵਿੱਚ 22 ਮਈ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਾਉਣ ਦੀ ਵਿਉਂਤਬੰਦੀ ਕੀਤੀ ਗਈ ਹੈ।