24.2 C
Patiāla
Tuesday, November 12, 2024

ਹੁਣ ਪਹੁੰਚੂ ਟੇਲਾਂ ’ਤੇ ਪਾਣੀ: ਜਿੰਪਾ ਨੇ ਰਾਤ ਨੂੰ ਨਹਿਰਾਂ ਦੀ ਜਾਂਚ ਕੀਤੀ ਤੇ ਨਾਜਾਇਜ਼ ਮੋਘੇ ਬੰਦ ਕਰਨ ਦੇ ਹੁਕਮ ਦਿੱਤੇ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ/ਫਾਜ਼ਿਲਕਾ, 14 ਮਈ

ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ ਕਿ ਮੋਘਿਆਂ ਦੀ ਭੰਨਤੋੜ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਨਾਜਾਇਜ਼ ਮੋਘੇ ਬੰਦ ਕੀਤੇ ਜਾਣ। ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਸਮੂਹ ਹਿੱਸੇਦਾਰਾਂ ਕਿਸਾਨਾਂ ਤੱਕ ਬਰਾਬਰ ਵੰਡ ਯਕੀਨੀ ਬਣਾਈ ਜਾਵੇਗੀ ਅਤੇ ਨਾਜਾਇਜ਼ ਮੋਘੇ ਲਗਾ ਕੇ ਜਾਂ ਮੋਘੇ ਭੰਨ ਕੇ ਜਾਂ ਗ਼ੈਰਕਾਨੂੰਨੀ ਢੰਗ ਨਾਲ ਪਾਈਪਾਂ ਲਗਾ ਕੇ ਪਾਣੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਹ ਬੀਤੀ ਰਾਤ ਜਲਾਲਾਬਾਦ ਅਤੇ ਫਾਜ਼ਿਲਕਾ ਹਲਕੇ ਦੀਆਂ ਨਹਿਰਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਨਹਿਰੀ ਪਾਣੀ ਸਬੰਧੀ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਇਸ ਮੌਕੇ ਖੁਦ ਨਹਿਰਾਂ ਦੇ ਅੰਦਰ ਵੜ ਕੇ ਨਹਿਰਾਂ ਵਿਚ ਲੱਗੇ ਮੋਘਿਆਂ ਦਾ ਮੁਆਇਨਾ ਕੀਤਾ ਅਤੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਰਾਜ ਵਿਚ ਹੁਣ ਨਿਜ਼ਾਮ ਬਦਲ ਚੁੱਕਿਆ ਹੈ। ਉਨ੍ਹਾਂ ਨੇ ਪਿੰਡ ਖੂੰਡ ਵਾਲਾ ਸੈਣੀਆਂ, ਪਿੰਡ ਬਾਹਮਣੀ ਵਾਲਾ ਕੋਲ ਅਤੇ ਲਾਧੂਕਾ ਵਿਖੇ ਕਿਸਾਨਾਂ ਦੀਆਂ ਨਹਿਰੀ ਪਾਣੀ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵੱਖ ਵੱਖ ਥਾਂਵਾਂ ‘ਤੇ ਰੁਕ ਕੇ ਨਹਿਰਾਂ ਦਾ ਖੁਦ ਨਿਰੀਖਣ ਕੀਤਾ। 





News Source link

- Advertisement -

More articles

- Advertisement -

Latest article