22.1 C
Patiāla
Thursday, October 5, 2023

ਗੁਜਰਾਤ ਟਾਈਟਨਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Must read


ਮੁੰਬਈ, 15 ਮਈ

ਇਥੇ ਆਈਪੀਐਲ ਦੇ ਮੈਚ ਵਿਚ ਅੱਜ ਗੁਜਰਾਤ ਟਾਈਟਨਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਗੁਜਰਾਤ ਦੀ ਟੀਮ ਨੇ ਪਲੇਅਆਫ ਵਿਚ ਸਿਖਰਲੀ ਦੂਜੀ ਟੀਮ ਵਜੋਂ ਥਾਂ ਬਣਾ ਲਈ ਹੈ। ਇਸ ਤੋਂ ਪਹਿਲਾਂ ਚੇਨਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 133 ਦੌੜਾਂ ਬਣਾਈਆਂ । ਓਪਨਰ ਰਿਤੂਰਾਜ ਗਾਇਕਵਾੜ ਨੇ ਸਭ ਤੋਂ ਵੱਧ 53 ਦੌੜਾਂ ਦੀ ਪਾਰੀ ਖੇਡੀ। ਐਨ ਜਗਦੀਸ਼ਨ ਨੇ ਨਾਬਾਦ 39 ਦੌੜਾਂ ਬਣਾਈਆਂ । ਕਪਤਾਨ ਮਹਿੰਦਰ ਸਿੰਘ ਧੋਨੀ ਨੇ 10 ਗੇਂਦਾਂ ਵਿਚ 7 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਗੁਜਰਾਤ ਨੇ ਜੇਤੂ ਟੀਚਾ 19.1 ਓਵਰਾਂ ਵਿਚ ਤਿੰਨ ਵਿਕਟਾਂ ਗੁਆ ਕੇ ਪੂਰਾ ਕੀਤਾ। 

News Source link

- Advertisement -

More articles

- Advertisement -

Latest article