38.1 C
Patiāla
Thursday, March 28, 2024

ਪੰਜਾਬ ਦੀ ਹੋਂਦ ਬਚਾਉਣ ਲਈ ਡਟਣ ਦੀ ਲੋੜ: ਘੁੰਮਣ

Must read


ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 15 ਮਈ

ਇੱਥੇ ਮਾਤਾ ਗੁਜਰੀ ਕਾਲਜ ਵਿੱਚ ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਲਿਖਾਰੀ ਸਭਾ ਅਤੇ ਭੂਤਵਾੜਾ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਸਾਹਿਤਕ ਮਿਲਣੀ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਆਫ਼ ਇਕਨਾਮਿਕਸ, ਸੈਂਟਰ ਫ਼ਾਰ ਰਿਸਰਚ ਇਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ ਚੰਡੀਗੜ੍ਹ ਡਾ. ਰਣਜੀਤ ਸਿੰਘ ਘੁੰਮਣ ਨੇ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਹੋਂਦ ਬਚਾਉਣ ਅਤੇ ਇਸ ਦਾ ਸੁਨਹਿਰਾ ਭਵਿੱਖ ਸਿਰਜਣ ਲਈ ਜਾਰੀ ਘੋਲ ਤਹਿਤ ਹਰ ਇੱਕ ਫ਼ਰੰਟ ’ਤੇ ਡਟਣ ਦੀ ਲੋੜ ਹੈ। ਸਮਾਗਮ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨ ਵਿਭਾਗ ਦੇ ਪ੍ਰਿੰਸੀਪਲ ਡਾ. ਵਰਿੰਦਰਪਾਲ ਸਿੰਘ ਨੂੰ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ਾ ਮਾਹਰ ਰਾਮਿੰਦਰ ਜੀਤ ਸਿੰਘ ਵਾਸੂ ਨੇ ਆਪਣੇ ਵਿਚਾਰ ਸਾਂਝੇ ਕੀਤੇ, ਜਦੋਂਕਿ ਸਤਿੰਦਰਪਾਲ ਸਿੰਘ ਛਾਜਲੀ ਨੇ ਧੰਨਵਾਦੀ ਸ਼ਬਦ ਆਖੇ। ਮੰਚ ਸੰਚਾਲਨ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੇ ਕੀਤਾ। ਸਮਾਗਮ ਦੀ ਸਫ਼ਲਤਾ ਵਿੱਚ ਅਜੈਪਾਲ ਸਿੰਘ ਬਾਠ ਕੈਲੀਫੋਰਨੀਆ ਅਤੇ ਐਡਵੋਕੇਟ ਜਸਵਿੰਦਰ ਸਿੰਘ ਸਿੱਧੂ ਦਾ ਵਿਸ਼ੇਸ਼ ਸਹਿਯੋਗ ਰਿਹਾ।





News Source link

- Advertisement -

More articles

- Advertisement -

Latest article