ਲੁਧਿਆਣਾ: ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਕਰਵਾਈਆਂ ਜਾ ਰਹੀਆਂ 35ਵੀਆਂ ਜਰਖੜ ਖੇਡਾਂ ਦੀ ਲੜੀ ਦੇ ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦੇ ਤੀਜੇ ਗੇੜ ਦੇ ਮੈਚਾਂ ਵਿੱਚ ਅੱਜ ਜਰਖੜ ਹਾਕੀ ਅਕੈਡਮੀ, ਚਚਰਾੜੀ ਹਾਕੀ ਸੈਂਟਰ, ਬੈਚਮੇਟ ਸਪੋਰਟਸ ਕਲੱਬ ਸਾਹਨੇਵਾਲ ਨੇ ਆਪੋ-ਆਪਣੇ ਮੈਚ ਜਿੱਤ ਕੇ ਅਗਲੇ ਗੇੜ ਵਿੱਚ ਪ੍ਰਵੇਸ਼ ਕੀਤਾ। ਅੱਜ ਮੁੱਢਲੇ ਮੈਚ ਵਿੱਚ ਸਬ ਜੂਨੀਅਰ ਵਰਗ ਵਿੱਚ ਚਚਰਾੜੀ ਹਾਕੀ ਸੈਂਟਰ ਨੇ ਬਾਗੜੀਆਂ ਹਾਕੀ ਸੈਂਟਰ ਸੰਗਰੂਰ ਨੂੰ 4-1 ਗੋਲਾਂ ਨਾਲ ਹਰਾਇਆ। ਅੰਡਰ-12 ਸਾਲ ਦੇ ਦੂਜੇ ਮੁਕਾਬਲੇ ਵਿੱਚ ਜਰਖੜ ਹਾਕੀ ਅਕੈਡਮੀ ਨੇ ਜਟਾਣਾ ਹਾਕੀ ਸੈਂਟਰ ਨੂੰ 6-1 ਗੋਲਾਂ ਨਾਲ ਮਾਤ ਦਿੱਤੀ। ਸੀਨੀਅਰ ਵਰਗ ਵਿੱਚ ਜਰਖੜ ਅਕੈਡਮੀ ਜੇਤੂ ਰਹੀ। ਦੂਸਰਾ ਮੁਕਾਬਲਾ ਰੋਪੜ ਇਲੈਵਨ ਅਤੇ ਬੈਚਮੇਟ ਸਪੋਰਟਸ ਕਲੱਬ ਸਾਹਨੇਵਾਲ ਵਿਚਕਾਰ 5-5 ਗੋਲਾਂ ’ਤੇ ਬਰਾਬਰ ਰਿਹਾ। ਅਖੀਰ ਪੈਨਲਟੀ ਸ਼ੂਟਆਊਟ ਵਿੱਚ ਸਾਹਨੇਵਾਲ ਰੋਪੜ ਤੋਂ 3-1 ਗੋਲਾਂ ਨਾਲ ਜੇਤੂ ਰਿਹਾ। -ਖੇਤਰੀ ਪ੍ਰਤੀਨਿਧ