ਬਰੱਸਲਜ਼, 18 ਮਈ
ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਕੱਤਰ-ਜਨਰਲ ਜੇਨਸ ਸਟੋਲਟਨਬਰਗ ਨੇ ਦੱਸਿਆ ਹੈ ਕਿ ਫਿਨਲੈਂਡ ਅਤੇ ਸਵੀਡਨ ਨੇ ਨਾਟੋ ਵਿੱਚ ਸ਼ਾਮਲ ਹੋਣ ਲਈ ਅਧਿਕਾਰਤ ਤੌਰ ‘ਤੇ ਅਰਜ਼ੀ ਦਿੱਤੀ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਚਿੰਤਤ ਦੋਹਾਂ ਦੇਸ਼ਾਂ ਨੇ ਸਭ ਤੋਂ ਵੱਡੇ ਫੌਜੀ ਗਠਜੋੜ ‘ਚ ਸ਼ਾਮਲ ਹੋਣ ਲਈ ਇਹ ਕਦਮ ਚੁੱਕਿਆ ਹੈ।