ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਮਈ
ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ ਦੇ ਹੁਕਮਾਂ ਅਨੁਸਾਰ ਖ਼ੁਰਾਕ ਪਦਾਰਥਾਂ ਦੀ ਚੈਕਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਬਾਰੇ ਸਹਾਇਕ ਕਮਿਸ਼ਨਰ ਫੂਡ ਡਾ. ਅਦਿਤੀ ਨੇ ਦੱਸਿਆ ਕਿ ਉਨ੍ਹਾਂ ਅਤੇ ਫੂਡ ਸੇਫਟੀ ਅਫ਼ਸਰ ਵੱਲੋਂ ਪਿਛਲੇ ਇੱਕ ਹਫ਼ਤੇ ਦੌਰਾਨ 24 ਸੈਂਪਲ ਲਏ ਜਾ ਚੁੱਕੇ ਹਨ। ਇਹ ਸੈਂਪਲ ਮੁੱਖ ਤੌਰ ’ਤੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੇ ਹਨ। ਟੈਸਟ ਰਿਪੋਰਟ ਉਪਰੰਤ ਫੇਲ੍ਹ ਆਏ ਸੈਂਪਲਾਂ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਦੁਕਾਨਦਾਰਾਂ ਨੂੰ ਮਿਲਾਵਟੀ ਪਦਾਰਥ ਵੇਚਣ ਤੋਂ ਮਨਾਹੀ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।