20.2 C
Patiāla
Sunday, March 23, 2025

ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ

Must read


ਨਵੀਂ ਦਿੱਲੀ, 19 ਮਈ

ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਹਾਲਾਂਕਿ ਸੁਪਰੀਮ ਕੋਰਟ ਨੇ ਮਈ 2018 ਵਿੱਚ ਸਿੱਧੂ ਨੂੰ ਇਸ ਮਾਮਲੇ ਵਿੱਚ 65 ਸਾਲਾ ਵਿਅਕਤੀ ਨੂੰ ਜਾਣ ਬੁੱਝ ਕੇ ਸੱਟ ਪਹੁੰਚਾਉਣ ਦੇ ਜੁਰਮ ਲਈ ਦੋਸ਼ੀ ਠਹਿਰਾਇਆ ਸੀ ਪਰ 1,000 ਰੁਪਏ ਦਾ ਜੁਰਮਾਨਾ ਲਗਾਉਣ ਤੋਂ ਬਾਅਦ ਬਰੀ ਕਰ ਦਿੱਤਾ ਗਿਆ ਸੀ।

ਇਸ ਦੌਰਾਨ ਸਾਲ ਦੀ ਸਜ਼ਾ ਸੁਣਾਏ ਜਾਣ ਬਾਅਦ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਕਾਨੂੰਨ ਦਾ ਸਨਮਾਨ ਕਰਨਗੇ।





News Source link

- Advertisement -

More articles

- Advertisement -

Latest article