ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 20 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਸਮਰਥਨ ‘ਚ ਸਾਹਮਣੇ ਆਏ ਹਨ। ਉਨ੍ਹਾਂ ਟਵੀਟ ਕੀਤਾ,‘ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਸਨਮਾਨ ਦੇ ਨਾਲ ਮੈਂ ਇਸ ਔਖੀ ਘੜੀ ਵਿੱਚ ਆਪਣੇ ਸੀਨੀਅਰ ਸਹਿਯੋਗੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹਾਂ।’ ਇਸੇ ਦੌਰਾਨ ਪਟਿਆਲਾ ਤੋਂ ਪਿਛਲੀ ਵਾਰ ਆਮ ਆਦਮੀ ਪਾਰਟੀ ਦੀ ਤਰਫੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਵੀ ਕੁਝ ਸਮਾਂ ਪਹਿਲਾਂ ਹੀ ਨਵਜੋਤ ਸਿੱਧੂ ਦੀ ਯਾਦਵਿੰਦਰਾ ਕਲੋਨੀ ਸਥਿਤ ਕੋਠੀ ਵਿੱਚ ਪਹੁੰਚੇ।