35.2 C
Patiāla
Tuesday, April 23, 2024

ਜਿੰਪਾ ਨੇ ਜਲ ਸਰੋਤ ਵਿਭਾਗ ਦੇ 43 ਜੇਈਜ਼ ਨੂੰ ਨਿਯੁਕਤੀ ਪੱਤਰ ਸੌਂਪੇ

Must read


ਪੰਜਾਬੀ ਟ੍ਰਿਬਿਊਨ ਵੈੇੱਬ ਡੈੱਸਕ

ਚੰਡੀਗੜ੍ਹ, 20 ਮਈ

ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇਈਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜੇਈਜ਼ ਦੀ ਭਰਤੀ ਪੀਪੀਐੱਸਸੀ ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਮੰਤਰੀ ਨੇ ਨਵ-ਨਿਯੁਕਤ ਜੇਈਜ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।

ਇਸ ਸੰਖੇਪ ਸਮਾਗਮ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਮਾਲ ਵਿਭਾਗ ਵਿੱਚ 800 ਹੋਰ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ। ਰੈਵੀਨਿਊ ਪਟਵਾਰੀਆਂ ਦੀਆਂ 1766 ਆਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਨਾਲ ਭਰਨ ਸਬੰਧੀ ਸਵਾਲ ‘ਤੇ ਸ੍ਰੀ ਜਿੰਪਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਆਸਾਮੀਆਂ ਸਿਰਫ਼ ਇਕ ਸਾਲ ਲਈ ਠੇਕੇ ‘ਤੇ ਭਰੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਕਿਉਂਕਿ 1090 ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਇਸ ਮੌਕੇ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਮੁੱਖ ਇੰਜਨੀਅਰ ਹੈੱਡਕੁਆਰਟਰ ਈਸ਼ਵਰ ਦਾਸ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।





News Source link

- Advertisement -

More articles

- Advertisement -

Latest article