ਕੈਨਬਰਾ, 21 ਮਈ
ਆਸਟਰੇਲੀਆ ਵਿੱਚ ਆਮ ਚੋਣਾਂ ਲਈ ਵੋਟਿੰਗ ਅੱਜ ਸਮਾਪਤ ਹੋ ਗਈ ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਵਿੱਚ ਕੰਜ਼ਰਵੇਟਿਵ ਅਤੇ ਲੇਬਰ ਵਿਚਾਲੇ ਕਰੀਬੀ ਮੁਕਾਬਲਾ ਹੈ। ਪ੍ਰਧਾਨ ਮੰਤਰੀ ਸਕਾਟ ਮੌਰੀਸਨ ਦਾ ਕੰਜ਼ਰਵੇਟਿਵ ਗੱਠਜੋੜ ਚੌਥੀ ਵਾਰ ਸੱਤਾ ਵਿੱਚ ਵਾਪਸੀ ਕਰੇਗਾ, ਜੇਕਰ ਇਹ ਚੋਣ ਜਿੱਤਦਾ ਹੈ। ਹਾਲਾਂਕਿ ਇਨ੍ਹਾਂ ਚੋਣਾਂ ਵਿੱਚ ਵਿਰੋਧੀ ਧਿਰ ਦੇ ਨੇਤਾ ਐਂਥਨੀ ਅਲਬਾਨੀਜ਼ ਦੀ ਮੱਧ-ਖੱਬੇ ਪੱਖੀ ਲੇਬਰ ਪਾਰਟੀ ਦੇ ਜਿੱਤਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।