34.8 C
Patiāla
Monday, October 14, 2024

ਨੌਜਵਾਨਾਂ ਨੂੰ ਰੁਜ਼ਗਾਰ ਦੀ ਤਲਾਸ਼ ’ਚ ਵਿਦੇਸ਼ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਪ੍ਰਤੀਬੱਧ: ਜਿੰਪਾ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 21 ਮਈ

ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਕਿਹਾ ਕਿ ਰੁਜ਼ਗਾਰ ਦੀ ਤਲਾਸ਼ ਵਿੱਚ ਵਿਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ ਵਧੀਆ ਸਿੱਖਿਆ ਦੇਣ, ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਨੌਜਵਾਨਾਂ ਲਈ ਸੂਬੇ ਵਿੱਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਪੂਰੀ ਤਰ੍ਹਾਂ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਹ ਇਥੇ ਸੈਕਟਰ-43 ਸਥਿਤ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਐੱਨਜੀਓ ਕਰਾਸ ਹੌਰਾਈਜ਼ਨ ਦੇ ਸਹਿਯੋਗ ਨਾਲ ਮਨੁੱਖੀ ਤਸਕਰੀ- ਚੁਣੌਤੀਆਂ ਤੇ ਹੱਲ ਵਿਸ਼ੇ ਉਤੇ ਕਰਵਾਏ  ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਮਾਲਟਾ ਕਾਂਡ ਅਤੇ ਹੋਰ ਦੁਖਦਾਈ ਘਟਨਾਵਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਸੁਪਨੇ ਸਾਕਾਰ ਕਰਨ ਲਈ ਵਿਦੇਸ਼ ਭੇਜਣ ਦੇ ਓਹਲੇ ਹੋ ਰਹੀ ਮਨੁੱਖੀ ਤਸਕਰੀ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਧੰਦੇ ’ਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘ਅਸੀਂ ਸੂਬੇ ਵਿੱਚ ਅਜਿਹਾ ਪ੍ਰਬੰਧ ਸਥਾਪਤ ਕਰਾਂਗੇ ਕਿ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਨੌਜਵਾਨ ਖੁਦ ਪੰਜਾਬ ਪਰਤਣ ਲਈ ਅੱਗੇ ਆਉਣਗੇ।’ ਸੂਬੇ ਦੇ ਭੋਲੇ-ਭਾਲੇ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਲੋਕਾਂ ਤੋਂ ਸੁਝਾਅ ਮੰਗਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਤਲਾਸ਼ਣ ਲਈ ਉਹ ਉਚੇਰੇ ਪੱਧਰ ’ਤੇ ਵਿਚਾਰ ਕਰਨਗੇ। ਉਨ੍ਹਾਂ ਨੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਵਿਦੇਸ਼ ਜਾਣ ਲਈ ਹਮੇਸ਼ਾ ਕਾਨੂੰਨੀ ਰਸਤਾ ਹੀ ਅਖ਼ਤਿਆਰ ਕੀਤਾ ਜਾਵੇ। ਪੰਜਾਬ ਦੇ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ।

ਰਾਜ ਸਭਾ ਦੇ ਜੁਆਇੰਟ ਡਾਇਰੈਕਟਰ ਡਾ. ਅਨੁਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਤੋਖਵਿੰਦਰ ਸਿੰਘ ਗਰੇਵਾਲ, ਐਜੂਕੇਸ਼ਨਲ ਮਲਟੀਮੀਡੀਆ ਖੋਜ ਕੇਂਦਰ ਦੇ ਡਾਇਰੈਕਟਰ ਦਲਜੀਤ ਅਮੀ ਅਤੇ ਸਹਾਇਤਾ ਐੱਨਜੀਓ ਦੇ ਡਾਇਰੈਕਟਰ ਅਤੇ ਅੱਖਾਂ ਦੇ ਸਰਜਨ ਡਾ. ਰਜਿੰਦਰ ਰਾਜੀ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ। ਇਸ ਸੈਮੀਨਾਰ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਰਾਸ ਹੌਰਾਈਜ਼ਨ ਦੇ ਪ੍ਰਧਾਨ ਅਨਿਲ ਕੁਮਾਰ ਸਾਗਰ ਅਤੇ ਸੁਪਰੀਮ ਕੋਰਟ ਦੇ ਵਕੀਲ ਆਨੰਦੇਸ਼ਵਰ ਗੌਤਮ ਕਨਵੀਨਰ ਸਨ।





News Source link

- Advertisement -

More articles

- Advertisement -

Latest article