ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਮਈ
ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਜ਼ੋਰਦਾਰ ਝੱਖੜ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਫਲਾਈਟ ਸਮੇਤ 11 ਤੋਂ ਵੱਧ ਉਡਾਣਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਅੰਮ੍ਰਿਤਸਰ ਵੱਲ 10 ਕੌਮੀ ਤੇ ਕੌਮਾਂਤਰੀ ਉਡਾਣਾਂ ਮੋੜੀਆਂ ਗਈਆਂ। ਰਿਪੋਰਟ ਮੁਤਾਬਕ ਰਾਸ਼ਟਰੀ ਰਾਜਧਾਨੀ ‘ਚ ਖਰਾਬ ਮੌਸਮ ਕਾਰਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਫਲਾਈਟ ਨੂੰ ਆਗਰਾ ਵੱਲ ਮੋੜ ਦਿੱਤਾ ਗਿਆ। ਉਹ ਗੁਜਰਾਤ ਦੇ ਵਡੋਦਰਾ ਵਿੱਚ ਸ੍ਰੀ ਸਵਾਮੀਨਾਰਾਇਣ ਮੰਦਰ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਦਿੱਲੀ ਜਾ ਰਹੇ ਸਨ। ਦਿੱਲੀ ਏਅਰਪੋਰਟ ਅਥਾਰਟੀ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਅੱਪਡੇਟਿਡ ਫਲਾਈਟ ਦੀ ਜਾਣਕਾਰੀ ਲਈ ਏਅਰਲਾਈਨਜ਼ ਨਾਲ ਸੰਪਰਕ ਵਿੱਚ ਰਹਿਣ। ਯਾਤਰੀਆਂ ਨੇ ਦੋਸ਼ ਲਾਇਆ ਕਿ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਠਹਿਰਣ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਗਿਆ।