ਨਵੀਂ ਦਿੱਲੀ, 22 ਮਈ
ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ’ਚ ਕਟੌਤੀ ਕਰਨ ਦੇ ਸਰਕਾਰ ਦੇ ਫੈਸਲੇ ਤੋਂ ਬਾਅਦ ਅੱਜ ਪੈਟਰੋਲ ਦੀ ਕੀਮਤ ’ਚ 8.69 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ’ਚ 7.05 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਨਾਲ ਖਪਤਕਾਰਾਂ ਨੂੰ ਰਾਹਤ ਮਿਲੀ ਹੈ। ਸਰਕਾਰ ਨੇ ਸ਼ਨਿਚਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕ੍ਰਮਵਾਰ 8 ਰੁਪਏ ਅਤੇ 6 ਰੁਪਏ ਪ੍ਰਤੀ ਲਿਟਰ ਤੱਕ ਘਟਾਉਣ ਦਾ ਐਲਾਨ ਕੀਤਾ ਸੀ। ਐਕਸਾਈਜ਼ ਡਿਊਟੀ ‘ਚ ਇਸ ਕਟੌਤੀ ਕਾਰਨ ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ 8.69 ਰੁਪਏ ਅਤੇ ਡੀਜ਼ਲ ਦੀ ਕੀਮਤ ‘ਚ 7.05 ਰੁਪਏ ਪ੍ਰਤੀ ਲਿਟਰ ਦੀ ਕਮੀ ਆਈ।