24.3 C
Patiāla
Thursday, April 25, 2024

ਸਾਡੀ ਸਰਕਾਰ ਕਿਸਾਨ ਸੰਘਰਸ਼ ਦੇ ਨਾਲ ਹੈ ਤੇ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਲੜਾਈ ਜਾਰੀ ਰੱਖੀ ਜਾਵੇ: ਚੰਦਰਸ਼ੇਖਰ

Must read


ਚੰਡੀਗੜ੍ਹ/ ਨਵੀਂ ਦਿੱਲੀ, 22 ਮਈ

ਚੀਨ ਨਾਲ ਗਲਵਾਨ ਵਾਦੀ ਵਿੱਚ ਹੋਈ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਤੇ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਜਾਨ ਕੁਰਬਾਨ ਕਰਨ ਵਾਲੇ ਕਿਸਾਨਾਂ ਨੂੰ ਤਿਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਇਥੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਤੇ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਸੰਘਰਸ਼ ਜਾਰੀ ਰੱਖਣ। ਉਹ ਕਿਸਾਨਾਂ ਦੇ ਨਾਲ ਹਨ।ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਵਿਚਾਰ ਸਾਂਝੇ ਕੀਤੇ। ਇਸ  ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਸਨ। ਸਮਾਗਮ ਵਿੱਚ ਸ਼ਹੀਦ ਜਵਾਨਾਂ ਤੇ ਸ਼ਹੀਦ ਕਿਸਾਨਾਂ ਦੇ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਕੇਜਰੀਵਾਲ ਨੇ ਦਿੱਲੀ ਵਿੱਚ ਅੱਜ ਤਿਲੰਗਾਨਾ ਦੇ ਆਪਣੇ ਹਮਰੁਤਬਾ ਕੇ ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਸਿਆਸੀ ਅਤੇ ਸੰਘੀ ਮੁੱਦਿਆਂ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਦੋ ਖੇਤਰੀ ਪਾਰਟੀਆਂ ਕ੍ਰਮਵਾਰ ਆਮ ਆਦਮੀ ਪਾਰਟੀ ਅਤੇ ਤਿਲੰਗਾਨਾ ਰਾਸ਼ਟਰ ਸਮਿਤੀ ਦੀ ਅਗਵਾਈ ਕਰ ਰਹੇ ਕੇਜਰੀਵਾਲ ਅਤੇ ਰਾਓ ਵਿਚਕਾਰ ਇਹ ਮੁਲਾਕਾਤ ਭਾਜਪਾ ਨੂੰ ਚੁਣੌਤੀ ਦੇਣ ਲਈ ਸਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਬਣਾਉਣ ਦੇ ਮੱਦੇਨਜ਼ਰ ਮਹੱਤਵਪੂਰਨ ਮੰਨੀ ਜਾ ਰਹੀ ਹੈ। ਦੋਵਾਂ ਮੁੱਖ ਮੰਤਰੀਆਂ ਨੇ ਇਕੱਠੇ ਦੁਪਹਿਰ ਦਾ ਖਾਣਾ ਖਾਧਾ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਉਹ ਚੰਡੀਗੜ੍ਹ ਲਈ ਰਵਾਨਾ ਹੋ ਗਏ। 





News Source link

- Advertisement -

More articles

- Advertisement -

Latest article