32.5 C
Patiāla
Friday, July 26, 2024

ਨਸ਼ੇ ਕਾਰਨ ਮੌਤ: ਪੁਲੀਸ ਵੱਲੋਂ ਕੇਸ ’ਚ ਧਾਰਾਵਾਂ ਦਾ ਵਾਧਾ

Must read

ਨਸ਼ੇ ਕਾਰਨ ਮੌਤ: ਪੁਲੀਸ ਵੱਲੋਂ ਕੇਸ ’ਚ ਧਾਰਾਵਾਂ ਦਾ ਵਾਧਾ


ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 22 ਮਈ

ਸਰਹਿੰਦ ਪੁਲੀਸ ਨੇ ਨਸ਼ੇ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਹਰਦੀਪ ਕੌਰ ਵਿਧਵਾ ਸ਼ਰਨਜੀਤ ਸਿੰਘ ਵਾਸੀ ਭੱਲਮਾਜਰਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 64 ਧਾਰਾ 304, 34 ਆਈ.ਪੀ.ਸੀ. ਅਧੀਨ ਦਲਜੀਤ ਸਿੰਘ ਉਰਫ਼ ਨੰਦਾ, ਸਰਬਜੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਸਿੰਘ ਉਰਫ਼ ਹੈਪੀ ਤੇ ਹੈਪਾ ਵਾਸੀ ਭੱਲਮਾਜਰਾ ਖ਼ਿਲਾਫ਼ ਦਰਜ ਕੇਸ ਵਿੱਚ ਵੱਖ-ਵੱਖ ਧਰਾਵਾਂ ਦਾ ਵਾਧਾ ਕੀਤਾ ਹੈ। ਡੀਐੱਸਪੀ ਮਨਜੀਤ ਸਿੰਘ ਨੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੂੰ 4 ਮਈ ਅਤੇ ਦਲਜੀਤ ਸਿੰਘ ਉਰਫ਼ ਨੰਦਾ ਨੂੰ 16 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛ-ਗਿੱਛ ਦੌਰਾਨ ਦਲਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ 5 ਗ੍ਰਾਮ ਹੈਰੋਇਨ ਤੇ ਦੇਸੀ ਪਿਸਤੌਲ ਬਰਾਮਦ ਕਰ ਕੇ ਮੁਕੱਦਮੇ ਵਿਚ ਐੱਨਡੀਪੀਐੱਸ ਐਕਟ ਦੀ ਧਾਰਾ 21ਏ ਅਤੇ ਆਰਮਜ਼ ਐਕਟ ਦੀ ਧਾਰਾ 25, 54, 59 ਦਾ ਵਾਧਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 20 ਮਈ ਨੂੰ ਗੁਰਦੀਪ ਸਿੰਘ ਉਰਫ਼ ਗੋਲੂ ਵਾਸੀ ਭਮਾਰਸੀ ਉੱਚੀ ਦੀ ਗ੍ਰਿਫ਼ਤਾਰੀ ਮਗਰੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਸੀ ਜਦੋਂਕਿ ਮੁਲਜ਼ਮ ਦਲਜੀਤ ਸਿੰਘ ਉਰਫ਼ ਨੰਦਾ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਹੈ। 

News Source link

- Advertisement -

More articles

- Advertisement -

Latest article