38.3 C
Patiāla
Sunday, July 21, 2024

ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਬਲਬੀਰ ਸਿੰਘ ਨੂੰ 3 ਸਾਲ ਦੀ ਸਜ਼ਾ

Must read

ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਬਲਬੀਰ ਸਿੰਘ ਨੂੰ 3 ਸਾਲ ਦੀ ਸਜ਼ਾ


ਜਗਮੋਹਨ ਸਿੰਘ

ਰੂਪਨਗਰ, 23 ਮਈ

ਹਲਕਾ ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੁੱਤਰ, ਪਤਨੀ ਅਤੇ ਇੱਕ ਹੋਰ ਵਿਅਕਤੀ ਸਮੇਤ ਕੁੱਲ 4 ਵਿਅਕਤੀਆਂ ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਸੁਣਾਈ ਹੈ ਅਤੇ 16,000 ਰੁਪਏ ਦਾ ਜੁਰਮਾਨਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਹ ਸਜ਼ਾ ਰੂਪਨਗਰ ਜ਼ਿਲ੍ਹੇ ਦੇ ਪਿੰਡ ਟੱਪਰੀਆਂ ਦਿਆਲ ਸਿੰਘ ਵਿਖੇ ਸੰਨ 2011 ਵਿੱਚ ਜ਼ਮੀਨ ਤੋਂ ਹੋਏ ਝਗੜੇ ਦੇ ਸਬੰਧ ਵਿੱਚ ਉਨ੍ਹਾਂ ਦੀ ਸਾਲੀ ਰੁਪਿੰਦਰਜੀਤ ਕੌਰ ਤੇ ਸਾਢੂ ਸੇਵਾਮੁਕਤ ਵਿੰਗ ਕਮਾਂਡਰ ਮੇਵਾ ਸਿੰਘ ਵੱਲੋਂ ਦਾਇਰ ਕੀਤੇ ਕੇਸ ਦੇ ਸਬੰਧ ਵਿੱਚ ਚੀਫ ਜੁਡੀਸ਼ੀਅਲ ਮੈਜਿਟਰੇਟ ਰਵਿਇੰਦਰ ਸਿੰਘ ਦੀ ਅਦਾਲਤ ਵੱਲੋਂ ਸੁਣਾਈ ਗਈ ਹੈ। ਇਸ ਦੌਰਾਨ ਅਦਾਲਤ ਨੇ ਕਰਾਸ ਕੇਸ ਵਿੱਚ ਸ਼ਿਕਾਇਤਕਰਤਾਵਾਂ ਨੂੰ ਬਰੀ ਕਰ ਦਿੱਤਾ ਹੈ। ਸਜ਼ਾ ਤੋਂ ਬਾਅਦ ਅਦਾਲਤ ਵੱਲੋਂ ਵਿਧਾਇਕ ਡਾ. ਬਲਬੀਰ ਸਿੰਘ ਤੇ ਹੋਰਨਾਂ ਨੂੰ 50,000 ਦੇ ਮੁਚੱਲਕੇ ਨਾਲ ਜ਼ਮਾਨਤ ਦੇ ਦਿੱਤੀ ਹੈ। 

News Source link

- Advertisement -

More articles

- Advertisement -

Latest article