ਨਵੀਂ ਦਿੱਲੀ, 23 ਮਈ
ਕੌਮੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਕਾਮੇਡੀਅਨ ਭਾਰਤੀ ਸਿੰਘ ਵੱਲੋਂ ‘ਦਾੜੀ ਤੇ ਮੁੱਛਾਂ’ ਬਾਰੇ ਕੀਤੀ ਟਿੱਪਣੀ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਦੇ ਮਾਮਲੇ ’ਤੇ ਪੰਜਾਬ ਤੇ ਮਹਾਰਸ਼ਟਰ ਦੇ ਮੁੱਖ ਸਕੱਤਰਾਂ ਤੋਂ ਰਿਪੋਰਟ ਮੰਗੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟੀਵੀ ਸ਼ੋਅ ਦੌਰਾਨ ‘ਦਾੜੀ-ਮੁੱਛਾਂ’ ਬਾਰੇ ਟਿੱਪਣੀ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਭਾਰਤੀ ਸਿੰਘ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਉਹ ਟਿੱਪਣੀ ਦੇ ਸਬੰਧ ਵਿੱਚ ਮੁਆਫੀ ਮੰਗ ਚੁੱਕੀ ਹੈ। ਇੱਕ ਬਿਆਨ ਵਿੱਚ ਕੌਮੀ ਘੱਟਗਿਣਤੀ ਕਮਿਸ਼ਨ ਨੇ ਕਿਹਾ ਕਿ ਰਿਪੋਰਟ ਦੇ ਆਧਾਰ ’ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। -ਪੀਟੀਆਈ