ਪੈਰਿਸ, 25 ਮਈ
ਦੋ ਵਾਰ ਦੀ ਗਰੈਂਡ ਸਲੈਮ ਚੈਂਪੀਅਨ ਵਿਕਟੋਰੀਆ ਅਜ਼ਾਰੇਂਕਾ ਨੇ ਬੇਲਾਰੂਸ ਦੀ ਐਂਡਰੀਆ ਪੈਟਕੋਵਿਕ ਨੂੰ 6-1, 7-6 (3) ਨਾਲ ਹਰਾ ਕੇ ਫਰੈਂਚ ਓਪਨ ਟੈਨਿਸ ਟੂਰਨਾਮੈਂਟ ਦੇ ਤੀਜੇ ਗੇੜ ਵਿੱਚ ਜਗ੍ਹਾ ਬਣਾ ਲਈ ਹੈ। ਦੱਸਣਯੋਗ ਹੈ ਕਿ ਅਜ਼ਾਰੇਂਕਾ ਦੋ ਵਾਰ ਆਸਟਰੇਲੀਅਨ ਓਪਨ ਜਿੱਤ ਚੁੱਕੀ ਹੈ ਅਤੇ ਇੱਕ ਵਾਰ ਉਹ ਰੋਲਾਂਡ ਗਾਰੌਸ ਟੂਰਨਾਮੈਂਟ ਦੇ ਸੈਮੀ ਫਾਈਨਲ ਤੱਕ ਪਹੁੰਚੀ ਸੀ। ਜਦਕਿ ਐਂਡਰੀਆ ਪੈਟਕੋਵਿਕ 2014 ਵਿੱਚ ਫਰੈਂਚ ਓਪਨ ਦੇ ਸੈਮੀ ਫਾਈਨਲ ਵਿੱਚ ਪਹੁੰਚੀ ਪਰ ਉਸ ਤੋਂ ਮਗਰੋਂ ਉਹ ਕਿਸੇ ਵੀ ਗਰੈਂਡ ਸਲੈਮ ਟੂਰਨਾਮੈਂਟ ਦੇ ਤੀਜੇ ਗੇੜ ਤੋਂ ਅੱਗੇ ਨਹੀਂ ਵਧ ਸਕੀ। -ਏਪੀ