ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 25 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਹੋਇਆ ਹੈ।