10.9 C
Patiāla
Monday, February 26, 2024

ਮਾਣਕਪੁਰ ’ਚ ਚਾਰ ਏਕੜ ਜ਼ਮੀਨ ਤੋਂ ਕਬਜ਼ਾ ਛੁਡਵਾਇਆ

Must read


ਰਾਕੇਸ਼ ਸੈਣੀ

ਨੰਗਲ, 24 ਮਈ

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਆਰੰਭੀ ਮੁਹਿੰਮ ਤਹਿਤ ਅੱਜ ਨਜ਼ਦੀਕੀ ਪਿੰਡ ਮਾਣਕਪੁਰ ’ਚ ਚਾਰ ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ। ਮੌਕੇ ’ਤੇ ਪਹੁੰਚੇ ਬਲਾਕ ਪੰਚਾਇਤ ਅਫਸਰ ਚੰਦ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਿੰਡ ਮਾਣਕਪੁਰ ਵਿੱਚ ਚਾਰ ਏਕੜ ਦੇ ਕਰੀਬ ਜ਼ਮੀਨ ਪੰਚਾਇਤ ਦੇ ਸਪੁਰਦ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ’ਤੇ ਕੁਝ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ੇ ਕੀਤ ਹੋਏ ਸਨ ਜਿਸ ਕਾਰਨ ਵਿਭਾਗ ਨੂੰ ਕਾਫੀ ਚੂਨਾ ਲੱਗ ਰਿਹਾ ਸੀ। ਮੌਕੇ ’ਤੇ ਵੱਡੀ ਗਿਣਤੀ ਵਿਚ ਨੰਗਲ ਪੁਲੀਸ ਤੋਂ ਇਲਾਵਾ ਤਹਿਸੀਲਦਾਰ ਵਿਕਾਸ ਸ਼ਰਮਾ, ਕਾਨੂੰਨਗੋ ਸੁੁਰਿੰਦਰ ਸਿੰਘ, ਪਟਵਾਰੀ ਮਨਜੀਤ ਸਿੰਘ, ਬਲਾਕ ਪਟਵਾਰੀ ਸਤਪਾਲ ਵੀ ਹਾਜ਼ਰ ਸਨ। ਬੀਡੀਪੀਓ ਨੇ ਕਿਹਾ ਕਿ ਰਿਹਾਇਸ਼ੀ ਮਕਾਨਾਂ ਦੇ ਮਾਲਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

News Source link

- Advertisement -

More articles

- Advertisement -

Latest article