25 C
Patiāla
Monday, April 29, 2024

ਸਰਕਾਰ ਸਿੱਖਿਆ ਅਤੇ ਖੇਡਾਂ ਵਿੱਚ ਸੁਧਾਰ ਲਈ ਵਚਨਬੱਧ: ਮੀਤ ਹੇਅਰ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਮਈ

ਇੱਥੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਸਿੱਖਿਆ ’ਤੇ ਸੰਵਾਦ’ ਵਿਸ਼ੇ ’ਤੇ ਕਰਵਾਏ ਗਏ ਪ੍ਰੋਗਰਾਮ ਦੌਰਾਨ ‘ਆਪ’ ਸਰਕਾਰ ਦੇ ਸਿੱਖਿਆ ਅਤੇ ਖੇਡਾਂ ਪ੍ਰਤੀ ਨਜ਼ਰੀਆ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਖੇਤਰ ’ਚ ਨਵੀਂ ਕ੍ਰਾਂਤੀ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਮਿਆਰੀ ਸਿੱਖਿਆ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਧਿਆਪਕਾਂ ਤੇ ਬੱਚਿਆਂ ਸਿਰੋਂ ਫ਼ਰਜ਼ੀ ਨਤੀਜਿਆਂ ਦਾ ਬੋਝ ਘਟਾਇਆ ਜਾਵੇਗਾ ਅਤੇ ਸਿਰਫ਼ ਪ੍ਰਮਾਣਿਕ ਨਤੀਜੇ ਹੀ ਅੱਗੇ ਲਿਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਕਾਰਗਰ ਨੀਤੀ ਬਣਾਉਣ ਲਈ ਹੇਠਲੇ ਪੱਧਰ ’ਤੇ ਸਕੂਲਾਂ ਦੇ ਦੌਰੇ ਕਰ ਕੇ ਅਧਿਆਪਕਾਂ, ਵਿਦਿਆਰਥੀਆਂ, ਇੱਥੋਂ ਤੱਕ ਕਿ ਦਰਜਾ ਚਾਰ ਕਰਮਚਾਰੀਆਂ ਤੋਂ ਵੀ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ। ਇਸ ਵਿੱਚ ਪਤਾ ਲੱਗਿਆ ਹੈ ਕਿ ਆਨਲਾਈਨ ਕਲਾਸਾਂ ਨੇ ਸਿੱਖਿਆ ਉੱਤੇ ਬਹੁਤ ਮਾੜਾ ਪ੍ਰਭਾਵ ਪਾਇਆ ਹੈ ਕਿਉਂਕਿ ਕਈ ਵਿਦਿਆਰਥੀਆਂ ਕੋਲ ਸਮਾਰਟ ਫੋਨ ਹੀ ਨਹੀਂ ਸਨ। ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਹਿਲੇ ਨੰਬਰ ਉੱਤੇ ਆਉਣ ਦੀ ਦੌੜ ਨੇ ਬੇਸਲਾਈਨ ਨਤੀਜੇ ਫ਼ਰਜ਼ੀ ਤੌਰ ’ਤੇ ਬਿਹਤਰ ਦਿਖਾਉਣ ਕਰ ਕੇ ਸਿੱਖਿਆ ਉੱਤੇ ਮਾੜਾ ਅਸਰ ਪਾਇਆ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਅੱਜ ਸਭ ਤੋਂ ਕਾਬਲ ਅਤੇ ਯੋਗ ਅਧਿਆਪਕ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦਾ ਸਿਸਟਮ ਮਾੜਾ ਹੈ। ਮੀਤ ਹੇਅਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖੀ ਸਮੇਂ ਦੀ ਲੋੜ ਅਤੇ ਉਦਯੋਗਾਂ ਦੀ ਮੰਗ ਅਨੁਸਾਰ ਸਿਲੇਬਸ ਤਿਆਰ ਕਰਨ ਦੀ ਲੋੜ ਹੈ।





News Source link

- Advertisement -

More articles

- Advertisement -

Latest article