ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸੇਵਾਵਾਂ ਦੇ ਨਾਲ 122 ਹੋਰ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਨਵੀਂਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਹੁਣ ਪੰਜਾਬ ਦੇ ਲੋਕ ਸੂਬੇ ਵਿਚ ਸਥਿਤ 526 ਸੇਵਾ ਕੇਂਦਰਾਂ ’ਤੇ ਲਗਭਗ 500 ਸੇਵਾਵਾਂ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਰਕਾਰੀ ਸਹੂਲਤ ਨੂੰ ਲੋਕਾਂ ਦੇ ਦਰ ਤੱਕ ਪਹੁੰਚਾਉਣ ਅਤੇ ਰਵਾਇਤੀ ਫਾਈਲ ਸਿਸਟਮ ਨੂੰ ਘਟਾਉਣ ਦੇ ਉਦੇਸ਼ ਨਾਲ ਡਿਜੀਟਲਾਈਜੇਸ਼ਨ ਨੂੰ ਉਤਸ਼ਾਹਿਤ ਕਰ ਰਹੀ ਹੈ।