ਅਹਿਮਦਾਬਾਦ, 29 ਮਈ
ਪਲੇਠਾ ਟੂਰਨਾਮੈਂਟ ਖੇਡ ਰਹੇ ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰੌਇਲਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਆਈਪੀਐੱਲ (ਇੰਡੀਅਨ ਪ੍ਰੀਮੀਅਰ ਲੀਗ) ਦਾ ਖ਼ਿਤਾਬ ਜਿੱਤ ਲਿਆ ਹੈ। ਇੱਥੇੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਰਾਜਸਥਾਨ ਰੌਇਲਜ਼ ਟੀਮ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 130 ਦੌੜਾਂ ਬਣਾਈਆਂ ਸਨ। ਹਾਰਦਿਕ ਪਾਂਡਿਆ ਨੇ 18 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਜਦਕਿ ਰਾਸ਼ਿਦ ਖਾਨ ਨੇ ਇੱਕ ਵਿਕਟ ਹਾਸਲ ਕੀਤੀ। ਗੁਜਰਾਤ ਟਾਈਟਨਜ਼ ਟੀਮ ਨੇ ਮਿਲਿਆ ਟੀਚਾ ਸਿਰਫ ਤਿੰਨ ਵਿਕਟਾਂ ਗੁਆ ਕੇ 18.1 ਓਵਰਾਂ ਵਿੱਚ ਹੀ ਹਾਸਲ ਕਰ ਲਿਆ। ਟੀਮ ਵੱਲੋਂ ਸ਼ੁਭਮਨ ਗਿੱਲ ਨੇ ਨਾਬਾਦ 45 ਦੌੜਾਂ ਬਣਾਈਆਂ। ਗੁਜਰਾਤ ਟਾਈਟਨਜ਼ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਨਾਬਾਦ 34 ਅਤੇ ਡੇਵਿਡ ਮਿੱਲਰ ਨੇ 32 ਦੌੜਾਂ ਦਾ ਯੋਗਦਾਨ ਦਿੱਤਾ। ਹਾਰਦਿਕ ਪਾਂਡਿਆ ਨੂੰ ‘ਪਲੇਅਰ ਆਫ ਦਿ ਮੈਚ’ ਐਲਾਨਿਆ ਗਿਆ।