ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਮੈਰੀਟੋਰੀਅਸ ਸਕੂਲਾਂ ਵਿਚ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰਵੇਸ਼ ਪ੍ਰੀਖਿਆਵਾਂ ਦੌਰਾਨ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 300 ਮੀਟਰ ਦੇ ਏਰੀਏ ਵਿਚ 29 ਮਈ ਨੂੰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ (ਕੋਵਿਡ-19) ਮਹਾਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦਿਆਂ ਪ੍ਰੀਖਿਆ ਕੇਂਦਰ ਵਿਚ ਪ੍ਰੀਖਿਆਰਥੀ ਬਿਠਾਏ ਜਾਣਗੇ। ਸੈਨੇਟਾਈਜ਼ੇਸ਼ਨ ਲਈ ਪ੍ਰੀਖਿਆ ਕੇਂਦਰ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। -ਨਿੱਜੀ ਪੱਤਰ ਪ੍ਰੇਰਕ