ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 30 ਮਈ
ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਕਤਲ ਮਾਮਲੇ ਵਿਚ ਪੰਜਾਬ ਪੁਲੀਸ ਦਿੱਲੀ ਦੀ ਤਿਹਾੜ ਜੇਲ੍ਹ ਜਾ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲੀਸ ਉਸ ਨੂੰ ਰਿਮਾਂਡ ’ਤੇ ਲਿਆ ਕੇ ਪੁੱਛਗਿੱਛ ਕਰ ਸਕਦੀ ਹੈ। ਬਿਸ਼ਨੋਈ ਇਸ ਵੇਲੇ ਤਿਹਾੜ ਜੇਲ੍ਹ ਦੀ ਉਚ ਸੁਰੱਖਿਆ ਵਾਲੀ ਜੇਲ੍ਹ ਨੰਬਰ ਅੱਠ ਵਿਚ ਬੰਦ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਰਜ ਕਰਵਾਈ ਐਫਆਈਆਰ ਵਿਚ ਕਿਹਾ ਹੈ ਕਿ ਉਸ ਦੇ ਲੜਕੇ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਫਿਰੌਤੀ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ।