ਦੇਹਰਾਦੂਨ, 30 ਮਈ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਪੁਲੀਸ ਨੇ 6 ਜਣਿਆਂ ਨੂੰ ਦੇਹਰਾਦੂਨ ਤੋਂ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਉਤਰਾਖੰਡ ਵਿਸ਼ੇਸ਼ ਟਾਸਕ ਫੋਰਸ ਦੀ ਮਦਦ ਨਾਲ ਕੀਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲੀਸ ਦੀ ਟੀਮ ਸ਼ੱਕੀ ਵਿਅਕਤੀਆਂ ਨੂੰ ਲੈ ਕੇ ਪਰਤ ਰਹੀ ਹੈ।