33.9 C
Patiāla
Sunday, October 6, 2024

ਖੇਲੋ ਇੰਡੀਆ ਯੁਵਾ ਖੇਡਾਂ ’ਚ ਪਹਿਲੀ ਵਾਰ ਸ਼ਾਮਲ ਗੱਤਕਾ ਹੋਵੇਗਾ ਵਿਸ਼ੇਸ਼ ਖਿੱਚ ਦਾ ਕੇਂਦਰ

Must read


ਪੰਜਾਬ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 31 ਮਈ

ਤਾਊ ਦੇਵੀ ਲਾਲ ਸਪੋਰਟਸ ਕੰਪਲੈਕਸ ਪੰਚਕੂਲਾ ਵਿੱਚ 4 ਤੋਂ 13 ਜੂਨ ਤੱਕ ਹੋ ਰਹੀਆਂ ਚੌਥੀਆਂ ਖੇਲੋ ਇੰਡੀਆ ਯੂਥ ਖੇਡਾਂ ਦੌਰਾਨ ਮਾਰਸ਼ਲ ਆਰਟ ਗੱਤਕਾ ਦੇ ਮੁਕਾਬਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ, ਜਿਸ ਵਿਚ 16 ਰਾਜਾਂ ਦੇ ਗੱਤਕੇਬਾਜ਼ ਲੜਕੇ ਅਤੇ ਲੜਕੀਆਂ ਆਪੋ-ਆਪਣੇ ਜੌਹਰ ਦਿਖਾਉਣਗੀਆਂ। ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਕੌਮੀ ਖੇਡਾਂ ਦੇ ਇਸ ਵੱਕਾਰੀ ਮਹਾਕੁੰਭ ਵਿੱਚ ਓਲੰਪਿਕ ਖੇਡਾਂ ਦਾ ਰੁਤਬਾ ਪ੍ਰਾਪਤ 25 ਖੇਡਾਂ ਤੋਂ ਇਲਾਵਾ ਮਾਰਸ਼ਲ ਆਰਟ ਗੱਤਕਾ ਵੀ ਇਸ ਵਾਰ ਖੇਲੋ ਇੰਡੀਆ ਯੁਵਾ ਖੇਡਾਂ ਦਾ ਹਿੱਸਾ ਬਣਿਆ ਹੈ। ਉਨ੍ਹਾਂ ਦੱਸਿਆ ਕਿ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਕੇਂਦਰੀ ਖੇਡ ਮੰਤਰਾਲੇ ਵੱਲੋਂ ਗੱਤਕਾ ਨੂੰ ਕੌਮੀ ਪੱਧਰ ਦੀਆਂ ਖੇਡਾਂ ਵਿੱਚ ਮੁਕਾਬਲੇ ਵਾਲੀ ਖੇਡ ਵਜੋਂ ਸ਼ਾਮਲ ਕਰਕੇ ਪੁਰਾਤਨ ਗੱਤਕੇ ਨੂੰ ਮਾਨਤਾ ਦਿੱਤੀ ਹੈ।

ਗੱਤਕਾ ਪ੍ਰਮੋਟਰ ਸ੍ਰੀ ਗਰੇਵਾਲ ਨੇ ਦੱਸਿਆ ਕਿ ਸਪੋਰਟਸ ਅਥਾਰਟੀ ਆਫ਼ ਇੰਡੀਆ ਵੱਲੋਂ ਇਸ ਖੇਡ ਮਹਾਕੁੰਭ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉਚੇਚੇ ਤੌਰ ’ਤੇ ਗੇਮਜ਼ ਟੈਕਨੀਕਲ ਕੰਡਕਟ ਕਮੇਟੀ (ਜੀਟੀਸੀਸੀ) ਬਣਾਈ ਗਈ ਹੈ। ਇਸ ਉੱਚ ਤਾਕਤੀ ਅਧਿਕਾਰਤ ਕਮੇਟੀ ਵਿਚ ਸਮੂਹ ਖੇਡਾਂ ਦਾ ਇੱਕ ਇੱਕ ਨੁਮਾਇੰਦਾ ਬਤੌਰ ਕੰਪੀਟੀਸ਼ਨ ਮੈਨੇਜਰ ਸ਼ਾਮਲ ਕੀਤਾ ਗਿਆ ਹੈ ਅਤੇ ਸਰਕਾਰ ਨੇ ਉਨ੍ਹਾਂ ਨੂੰ ਗੱਤਕਾ ਕੰਪੀਟੀਸ਼ਨ ਮੈਨੇਜਰ ਵਜੋਂ ਇਸ ਅਖਤਿਆਰੀ ਕਮੇਟੀ ਵਿੱਚ ਸ਼ਾਮਲ ਕੀਤਾ ਹੈ। ਇਨ੍ਹਾਂ ਗੱਤਕਾ ਮੁਕਾਬਲਿਆਂ ਦਾ ਸਿੱਧਾ ਪ੍ਰਸਾਰਨ ਵੈੱਬਸਾਈਟਾਂ ‘ਤੇ ਵੀ ਹੋਵੇਗਾ।





News Source link

- Advertisement -

More articles

- Advertisement -

Latest article