ਚੰਡੀਗੜ੍ਹ, 31 ਮਈ
ਪੰਜਾਬ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਸਬੰਧੀ ਅੱਜ ਇੱਕ ਗ੍ਰਿਫਤਾਰੀ ਕੀਤੀ ਹੈ ਅਤੇ ਦੋ ਗੈਂਗਸਟਰਾਂ ਨੂੰ ਬਠਿੰਡਾ ਅਤੇ ਫਿਰੋਜ਼ਪੁਰ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਪੁਲੀਸ ਨੇ ਢੈਪਈ ਪਿੰਡ ਦੇ ਮਨਪ੍ਰੀਤ ਸਿੰਘ ਉਰਫ ਮੰਨਾ ਢੈਪਈ ਨੂੰ ਹਿਰਾਸਤ ਵਿਚ ਲਿਆ ਹੈ। ਇਹ ਦੇਹਰਾਦੂਨ ਤੋਂ ਕਾਬੂ ਕੀਤੇ ਗਏ ਪੰਜ ਵਿਅਕਤੀਆਂ ਵਿੱਚ ਸ਼ਾਮਲ ਸੀ। ਪੰਜਾਬ ਪੁਲੀਸ ਨੇ ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਦੋ ਗੈਂਗਸਟਰਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਤੋਂ ਇਲਾਵਾ ਮਨਪ੍ਰੀਤ ਸਿੰਘ ਉਰਫ਼ ਮੰਨਾ ਢੈਪਈ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰਾਂ ਨੂੰ ਬਠਿੰਡਾ ਅਤੇ ਫਿਰੋਜ਼ਪੁਰ ਜੇਲ੍ਹਾਂ ਤੋਂ ਲਿਆਂਦਾ ਗਿਆ ਹੈ।