ਜੋਗਿੰਦਰ ਸਿੰਘ ਮਾਨ
ਮਾਨਸਾ, 31 ਮਈ
ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਅੰਤਿਮ ਦਰਸ਼ਨਾਂ ਲਈ ਅੱਜ ਵੱਡੇ ਪੱਧਰ ਉਤੇ ਲੋਕਾਂ ਦਾ ਇਕੱਠ ਜੁੜਿਆ ਹੋਇਆ ਹੈ। ਲੋਕ ਅੱਧੀ ਰਾਤ ਤੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੋਂ ਪੂੱਜੇ ਹੋਏ ਸਨ। ਪਰਿਵਾਰ ਵਲੋਂ ਉਸ ਦੇ ਸਿਰ ਉਤੇ ਕਾਲੀ ਦਸਤਾਰ ਸਜਾਈ ਹੋਈ ਹੈ ਅਤੇ ਚਿੱਟੇ ਕੱਪੜੇ ਪਹਿਨੇ ਹੋਏ ਹਨ।
ਸਿੱਧੂ ਮੂਸੇਵਾਲਾ ਦੇ ਨੇੜਲਿਆਂ ਨੇ ਦੱਸਿਆ ਕਿ ਦੇਹ ਨੂੰ ਸਸਕਾਰ ਲਈ ਸਿੱਧੂ ਮੂਸੇਵਾਲਾ ਦੇ ਮਨਪਸੰਦ ਟਰੈਕਟਰ 5911 ਉਤੇ ਲਿਜਾਇਆ ਜਾਵੇਗਾ। ਉਸ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਦੀ ਸ਼ਮਸ਼ਾਨ ਭੂਮੀ ਵਿੱਚ ਕਰਨ ਦੀ ਥਾਂ, ਸਗੋਂ ਉਸ ਦੇ ਆਪਣੇ ਖੇਤਾਂ ਵਿਚ ਕਰਨ ਦਾ ਫੈਸਲਾ ਲਿਆ ਹੈ।