ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 3 ਜੂਨ
ਕੇਂਦਰ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਜ਼ੈੱਡ ਸੁਰੱਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ। ਇਸ ‘ਤੇ ਜਥੇਦਾਰ ਨਾਰਾਜ਼ ਹੁੰਦਿਆਂ ਬਾਕੀ ਸੁਰੱਖਿਆ ਵੀ ਪੰਜਾਬ ਸਰਕਾਰ ਨੂੰ ਵਾਪਸ ਲੈਣ ਲਈ ਆਖ ਦਿੱਤਾ ਸੀ। ਇਸ ਤੋਂ ਕੁੱਝ ਸਮੇਂ ਬਾਅਦ ਉਨ੍ਹਾਂ ਦੀ ਸੁਰੱਖਿਆ ਬਹਾਲ ਕਰਨ ਦੀ ਰਿਪੋਰਟ ਆਈ ਪਰ ਜਥੇਦਾਰ ਨੇ ਉਨ੍ਹਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ।