ਪੰਜਾਬ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 3 ਜੂਨ
23 ਜੂਨ ਨੂੰ ਹੋਣ ਵਾਲੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ‘ਆਪ’ ਦੇ ਸੰਗਰੂਰ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਪਾਰਟੀ ਦੇ ਉਮੀਦਵਾਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਲਈ ਚੁਣੇ ਜਾਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਸੀ। ਸ੍ਰੀ ਮਾਨ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਦੋਵੇਂ ਵਾਰ 1 ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਸੀਟ ਜਿੱਤ ਚੁੱਕੇ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਉਮੀਦਵਾਰੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ,‘ਆਮ ਆਦਮੀ ਪਾਰਟੀ ਦੇ ਨੌਜਵਾਨ ਵਾਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ।’