ਆਮੇਸ: ਅਮਰੀਕੀ ਸੂਬੇ ਆਇਓਵਾ ਵਿਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਦੋ ਔਰਤਾਂ ਦੀ ਹੱਤਿਆ ਕਰ ਦਿੱਤੀ ਤੇ ਮਗਰੋਂ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਹ ਘਟਨਾ ਆਮੇਸ ਦੇ ਇਕ ਚਰਚ ਦੇ ਬਾਹਰ ਵਾਪਰੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਉਮਰ ਬਾਰੇ ਅਜੇ ਸਪੱਸ਼ਟ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਹਾਲੇ ਤੱਕ ਮ੍ਰਿਤਕਾਂ ਦੀ ਸ਼ਨਾਖ਼ਤ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਹੈ। ਇਸ ਤੋਂ ਪਹਿਲਾਂ ਗੋਲੀਬਾਰੀ ਬਾਰੇ ਪੁਲੀਸ ਨੂੰ ਲੋਕਾਂ ਨੇ ਕਈ ਫੋਨ ਕੀਤੇ। -ਏਪੀ