ਪਾਲ ਸਿੰਘ ਨੌਲੀ
ਜਲੰਧਰ, 4 ਜੂਨ
ਐਨਫੋਰਸਮੈਂਟ ਡਾਇਰੈਕਟੋਰੇਟ( ਈਡੀ) ਨੇ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਸਹਿਯੋਗੀ ਕੁਦਰਤਦੀਪ ਉਰਫ਼ ਲੋਵੀ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਜੱਜ ਰੁਪਿੰਦਰਜੀਤ ਚਾਹਲ ਨੇ ਤਿੰਨ ਵਾਰ 9, 27 ਮਈ ਅਤੇ 7 ਜੂਨ ਲਈ ਉਸ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਪਿਛਲੇ ਮਹੀਨੇ ਇਸ ਕੇਸ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਕਿਹਾ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਸਹਿਯੋਗੀ ਕੁਦਰਤਦੀਪ ਸਿੰਘ ਨੇ ਮਨੀ ਲਾਂਡਰਿੰਗ ਦਾ ਜੁਰਮ ਕੀਤਾ ਹੈ। ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਕਪੂਰਥਲਾ ਜੇਲ੍ਹ ਵਿਚ ਬੰਦ ਹੈ, ਕੁਦਰਤਦੀਪ ਫ਼ਰਾਰ ਸੀ। ,