ਲਾਹੌਰ, 4 ਜੂਨ
ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਨੇ ਵਿਸ਼ੇਸ਼ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਪੁੱਤਰ ਤੇ ਪੰਜਾਬ ਦੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਖ਼ਿਲਾਫ਼ ਦਰਜ ਅਰਬਾਂ ਰੁਪਏ ਦੇ ਭ੍ਰਿਸ਼ਟਾਚਾਰ ਕੇਸ ਦੀ ਜਾਂਚ ਲਈ ਗ੍ਰਿਫ਼ਤਾਰੀ ਦੀ ਇਜਾਜ਼ਤ ਦੇਵੇ। ਉਂਜ ਅਦਾਲਤ ਨੇ ਦੋਵੇਂ ਆਗੂਆਂ ਦੀ ਪੇਸ਼ਗੀ ਜ਼ਮਾਨਤ 11 ਜੂਨ ਤੱਕ ਵਧਾ ਦਿੱਤੀ ਹੈ। ਸੰਘੀ ਜਾਂਚ ਏਜੰਸੀ ਨੇ ਪ੍ਰਧਾਨ ਮੰਤਰੀ ਅਤੇ ਹੋਰ ਸ਼ੱਕੀਆਂ ਖ਼ਿਲਾਫ਼ 14 ਅਰਬ ਰੁਪਏ ਦੇ ਭ੍ਰਿਸ਼ਟਾਚਾਰ ਦੇ ਕੇਸ ਦੀ ਅੰਤਰਿਮ ਜਾਂਚ ਰਿਪੋਰਟ ਵੀ ਦਾਖ਼ਲ ਕਰ ਦਿੱਤੀ ਹੈ।