ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੂਨ
ਪੰਜਾਬ ਸਰਕਾਰ ਨੇ ਵਾਤਾਵਰਨ ਦੀ ਸੰਭਾਲ ਤੇ ਕਾਰਬਨ ਨਿਕਾਸੀ ਨੂੰ ਘਟਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਹੈ ਜੋ ਜੁਲਾਈ ਤੋਂ ਅਮਲ ਵਿਚ ਆ ਜਾਵੇਗੀ। ਵਾਤਾਵਰਨ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਨੇ ਵਾਤਾਵਰਨ ਦੀ ਸੰਭਾਲ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਲੋਕਾਂ ਨੂੰ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਦੇਣ ਦਾ ਐਲਾਨ ਕੀਤਾ। ਇਹ ਪੁਰਸਕਾਰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਦਿੱਤੇ ਯੋਗਦਾਨ ਲਈ ਦਿੱਤਾ ਜਾਵੇਗਾ।